JALANDHAR WEATHER

ਕੇਂਦਰ ਸਰਕਾਰ ਕਿਸਾਨਾਂ 'ਤੇ ਸਖਤੀ ਕਰਕੇ ਐਮਰਜੈਂਸੀ ਵਰਗੇ ਹਾਲਾਤ ਪੈਦਾ ਕਰ ਰਹੀ - ਡਾ. ਦਲਜੀਤ ਸਿੰਘ ਚੀਮਾ

ਸ੍ਰੀ ਮੁਕਤਸਰ ਸਾਹਿਬ, 11 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੇਰ ਸ਼ਾਮ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ 'ਤੇ ਸਖਤੀ ਕਰਕੇ ਐਮਰਜੈਂਸੀ ਵਰਗੇ ਹਾਲਾਤ ਪੈਦਾ ਕੀਤੇ ਜਾ ਰਹੇ ਹਨ, ਜਦਕਿ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਮਰਨ ਵਰਤ ਕਰਕੇ ਚਿੰਤਾਜਨਕ ਬਣੀ ਹੋਈ ਹੈ। ਇਸ ਸੰਬੰਧੀ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨ ਵਲੋਂ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਲੀਡਰਸ਼ਿਪ ਨੂੰ ਲਾਈ ਗਈ ਧਾਰਮਿਕ ਸਜ਼ਾ ਤਹਿਤ ਸੇਵਾ ਦਾ ਆਖਰੀ ਪੜਾਅ ਸ੍ਰੀ ਮੁਕਤਸਰ ਸਾਹਿਬ ਵਿਖੇ 12 ਦਸੰਬਰ ਨੂੰ ਮੁਕੰਮਲ ਹੋਵੇਗਾ ਅਤੇ 13 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੜਾਹ ਪ੍ਰਸ਼ਾਦ ਚੜ੍ਹਾਉਣ ਉਪਰੰਤ ਅਰਦਾਸ ਹੋਵੇਗੀ। ਇਸ ਮੌਕੇ ਸਰਬਜੀਤ ਸਿੰਘ ਝਿੰਜਰ, ਜਗਜੀਤ ਸਿੰਘ ਹਨੀ ਫ਼ੱਤਣਵਾਲਾ ਅਤੇ ਮਨਜੀਤ ਸਿੰਘ ਫੱਤਣਵਾਲਾ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ