JALANDHAR WEATHER

ਕਿਸਾਨ ਆਗੂ ਡੱਲੇਵਾਲ ਨਾਜ਼ੁਕ ਸਿਹਤ ਨੂੰ ਲੈ ਕੇ ਸਰਕਾਰ ਨੂੰ ਗੰਭੀਰ ਹੋਣ ਦੀ ਲੋੜ - ਗੁਰਚਰਨ ਸਿੰਘ ਗਰੇਵਾਲ

 ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ) - ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 18 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨਾਜਕ ਬਣੀ ਹੋਈ ਹੈ ਅਤੇ ਸਰਕਾਰ ਨੂੰ ਆਪਣੀ ਜਿੱਦ ਛੱਡ ਕੇ ਕਿਸਾਨੀ ਮੰਗਾਂ ਸੰਬੰਧੀ ਸਾਰਥਕ ਮਾਹੌਲ ਵਿਚ ਗੱਲ ਕਰਨੀ ਚਾਹੀਦੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਦੇ ਸੰਸਥਾਪਕ ਗੁਰਚਰਨ ਸਿੰਘ ਗਰੇਵਾਲ ਨੇ ਇਥੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਅਵੇਸਲੇਪਣ ਕਾਰਨ ਕਿਸਾਨਾਂ ਵਿਚ ਰੋਸ ਦਿਨੋ ਦਿਨ ਵਧ ਰਿਹਾ ਹੈ। ਸਰਕਾਰ ਨੂੰ ਕਿਸਾਨ ਆਗੂ ਦੀ ਨਾਜ਼ੁਕ ਸਿਹਤ ਨੂੰ ਵੇਖਦਿਆਂ ਗੰਭੀਰ ਹੋਣ ਦੀ ਲੋੜ ਹੈ, ਅਤੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਕਰਨੀ ਚਾਹੀਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ