ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਂਝੇ ਤੌਰ ਤੇ ਧਰਨਾ
ਰਾਜਾਸਾਂਸੀ (ਅੰਮ੍ਰਿਤਸਰ), 13 ਦਸੰਬਰ (ਹਰਦੀਪ ਸਿੰਘ ਖੀਵਾ) - ਨਗਰ ਪੰਚਾਇਤ ਰਾਜਾਸਾਂਸੀ ਦੀਆਂ 21 ਦਸੰਬਰ ਨੂੰ ਹੋ ਰਹੀਆਂ ਚੋਣਾਂ ਸੰਬੰਧੀ ਜਿਨਾਂ ਕਾਂਗਰਸੀ ਤੇ ਸੋ੍ਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਸਨ, ਉਨਾਂ ਉਮੀਦਵਾਰਾਂ ਵਲੋਂ ਪ੍ਰਸ਼ਾਸਨ 'ਤੇ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਦੋਸ਼ ਲਾਉਦਿਆਂ ਨਗਰ ਪੰਚਾਇਤ ਦਾ ਰਾਜਾਸਾਂਸੀ ਦੇ ਮੂਹਰੇ ਰਿਟਰਨਿੰਗ ਅਧਿਕਾਰੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਸੰਬੰਧੀ ਸਾਬਕਾ ਕੈਬਨਟ ਮੰਤਰੀ ਅਤੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਭਤੀਜੇ ਜ਼ਿਲ੍ਹਾ ਪ੍ਰੀਸ਼ਦ ਕਾਂਗਰਸ ਦੇ ਚੇਅਰਮੈਨ ਦਲਰਾਜ ਸਿੰਘ ਸਰਕਾਰੀਆ, ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਥਾ ਦਿਹਾਤੀ ਅੰਮ੍ਰਿਤਸਰ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਅਤੇ ਰਾਣਾ ਰਣਬੀਰ ਸਿੰਘ ਲੋਪੋਕੇ ਨੇ ਗੱਲਬਾਤ ਕਰਦਿਆਂ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ, ਪਰੰਤੂ ਰਿਟਰਨਿੰਗ ਅਧਿਕਾਰੀ ਵਲੋਂ ਅਜੇ ਇਸ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ।