ਨੌਜਵਾਨ ਵਲੋਂ ਰੇਲ ਗੱਡੀ ਹੇਠਾਂ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
ਜੈਤੋ, 13 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਫ਼ਿਰੋਜ਼ਪੁਰ ਰੇਲਵੇ ਮਾਰਗ ’ਤੇ ਇਕ ਨੌਜਵਾਨ ਨੇ ਰੇਲ ਗੱਡੀ ਹੇਠਾ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਇਸ ਮੌਕੇ ਜੈਤੋ ਰੇਲਵੇ ਪੁਲਿਸ ਚੌਂਕੀ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਹੈ ਕਿ ਜੈਤੋ-ਕੋਟਕਪੂਰਾ ਮਾਰਗ ਤੋਂ ਪਿੰਡ ਅਜਿੱਤਗਿੱਲ ਨੂੰ ਜਾਂਦੇ ਰਸਤੇ 'ਤੇ ਪੈਂਦੇ ਰੇਲਵੇ ਫਾਟਕ ਦੇ ਨਜ਼ਦੀਕ ਸਿਮਰਨਜੀਤ ਸਿੰਘ (18) ਸਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਅਜਿੱਤਗਿੱਲ ਨੇ ਬਠਿੰਡਾ ਤੋਂ ਫ਼ਿਰੋਜ਼ਪੁਰ ਜਾ ਰਹੀ ਛਿੰਦਵਾੜਾ ਮੇਲ ਗੱਡੀ ਹੇਠਾ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਸਿਮਰਨਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ ’ਤੇ ਕਾਰਵਾਈ ਨੂੰ ਅਮਲ ਵਿਚ ਲਿਆਉਣ ਉਪਰੰਤ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਫ਼ਰੀਦਕੋਟ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।