JALANDHAR WEATHER

ਆਪ ਅਤੇ ਕਾਂਗਰਸ-ਅਕਾਲੀ ਵਰਕਰ ਹੋਏ ਆਹਮੋ ਸਾਹਮਣੇ

 ਰਾਜਾਸਾਂਸੀ (ਅੰਮ੍ਰਿਤਸਰ), 13 ਦਸੰਬਰ - ਰਾਜਾਸਾਂਸੀ ਚ ਆਮ ਆਦਮੀ ਪਾਰਟੀ ਦੇ ਆਗੂ ਗੁਰਸ਼ਰਨ ਸਿੰਘ ਛੀਨਾ ਦੀ ਅਗਵਾਈ ਚ ਤੇ ਕਾਂਗਰਸ ਸਰਕਾਰੀਆ ਤੇ ਅਕਾਲੀ ਦਲ ਦੇ ਆਗੂ ਰਾਜਾ ਲਦੇਹ ਤੇ ਰਾਣਾ ਲੋਪੋਕੇ ਦੀ ਅਗਵਾਈ ਚ ਵਰਕਰ ਆਹਮੋ ਸਾਹਮਣੇ ਹੋ ਗਏ ਜਿਨ੍ਹਾਂ ਵਲੋਂ ਇਕ ਦੂਜੇ ਖਿਲਾਫ਼ ਜ਼ੋਰਦਾਰ ਢੰਗ ਨਾਲ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਕਾਂਗਰਸ ਤੇ ਅਕਾਲੀ ਦਲ ਵਲੋਂ ਕੁਝ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਕੱਦ ਹੋਣ ਦਾ ਦੋਸ਼ ਲਗਾਇਆ ਜਾ ਰਿਹਾ ਹੈ ਤੇ ਇਹ ਦੋਵੇਂ ਪਾਰਟੀਆਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਰਹੀਆਂ ਹਨ। ਇਸ ਦੇ ਜਵਾਬ ਆਪ ਦੇ ਸੂਬਾ ਜਨਰਲ ਪ੍ਧਾਨ ਗੁਰਸ਼ਰਨ ਸਿੰਘ ਛੀਨਾ ਵਲੋਂ ਆਪਣੀ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਨਾ ਬਰਦਾਸ਼ਤ ਕਰਨ ਦੇ ਵਿਰੋਧ ਵਿਚ ਕਾਂਗਰਸੀ ਤੇ ਅਕਾਲੀਆਂ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਤੇ ਆਪ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੰਦਾਬਾਦ ਦੇ ਨਾਅਰੇ ਲਗਾਏ ਜਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ