ਸੁਪਰੀਮ ਕੋਰਟ ਅੱਜ ਕਰੇਗੀ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਣਵਾਈ
ਨਵੀਂ ਦਿੱਲੀ, 4 ਨਵੰਬਰ- ਸੁਪਰੀਮ ਕੋਰਟ 1995 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਦੋਸ਼ੀ ਠਹਿਰਾਏ ਗਏ ਬਲਵੰਤ ਸਿੰਘ ਰਾਜੋਆਣਾ ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰੇਗੀ, ਜਿਸ ਵਿਚ ਉਸ ਦੀ ਰਹਿਮ ਦੀ ਅਪੀਲ ਦਾ ਫੈਸਲਾ ਕਰਨ ਵਿਚ ਬਹੁਤ ਜ਼ਿਆਦਾ ਦੇਰੀ ਕਾਰਨ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੀ ਮੰਗ ਕਰਨ ਕੀਤੀ ਗਈ ਹੈ।