ਓਨਟਾਰੀਓ ਸਿੱਖਸ ਐਂਡ ਗੁਰਦੁਆਰਾ ਕੌਂਸਲ ਨੇ ਹਿੰਦੂ ਮੰਦਰ ਦੇ ਬਾਹਰ ਹੋਈ ਹਿੰਸਾ ਦੀ ਕੀਤੀ ਨਿੰਦਾ
ਕੈਨੇਡਾ, 4 ਨਵੰਬਰ- ਓਨਟਾਰੀਓ ਸਿੱਖਸ ਐਂਡ ਗੁਰਦੁਆਰਾ ਕੌਂਸਲ ਨੇ ਬਰੈਂਪਟਨ ਵਿਚ ਹਿੰਦੂ ਸਭਾ ਮੰਦਰ ਦੇ ਬਾਹਰ ਹੋਈ ਹਿੰਸਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੰਦਰ ਦੇ ਬਾਹਰ ਦੀ ਘਟਨਾ ਸਾਡੇ ਭਾਈਚਾਰੇ ਵਿਚ ਸਮਝਦਾਰੀ ਅਤੇ ਆਪਸੀ ਸਨਮਾਨ ਦੀ ਲੋੜ ਦੀ ਇਕ ਦੁਖਦਾਈ ਯਾਦ ਦਿਵਾਉਂਦੀ ਹੈ। ਓ.ਐਸ. ਜੀ. ਸੀ. ਸਾਰੇ ਭਾਈਚਾਰੇ ਦੇ ਮੈਂਬਰਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਅਤੇ ਅਜਿਹੇ ਮਾਹੌਲ ਦਾ ਸਮਰਥਨ ਕਰਨ ਲਈ ਵਚਨਬੱਧ ਹੈ, ਜਿੱਥੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਤੇ ਸਤਿਕਾਰਯੋਗ ਮਹਿਸੂਸ ਕਰ ਸਕਣ। ਉਨ੍ਹਾਂ ਕਿਹਾ ਕਿ ਅਸੀਂ ਸਥਾਨਕ ਅਧਿਕਾਰੀਆਂ ਨੂੰ ਇਸ ਘਟਨਾ ਦੀ ਪੂਰੀ ਤਰ੍ਹਾਂ ਜਾਂਚ ਕਰਨ ਲਈ ਕਹਿੰਦੇ ਹਾਂ ਤੇ ਇਸ ਗੱਲ ਦੀ ਪੁਸ਼ਟੀ ਕਰਦੇ ਹਾਂ ਕਿ ਸਾਡੇ ਸਮਾਜ ਵਿਚ ਹਿੰਸਾ ਦੀ ਕੋਈ ਥਾਂ ਨਹੀਂ ਹੈ। ਅਸੀਂ ਭਾਈਚਾਰੇ ਦੇ ਨੇਤਾਵਾਂ ਅਤੇ ਮੈਂਬਰਾਂ ਨੂੰ ਇਕ ਦੂਜੇ ਦਾ ਸਮਰਥਨ ਤੇ ਏਕਤਾ ਦਾ ਮਾਹੌਲ ਪੈਦਾ ਕਰਨ ਲਈ ਵੀ ਉਤਸ਼ਾਹਿਤ ਕਰਦੇ ਹਾਂ।