JALANDHAR WEATHER

ਨਸ਼ਾ ਤਸਕਰੀ ਦੇ ਮਾਮਲੇ ਵਿਚ ਗੜਬੜ ਕਰਨ ਦੇ ਦੋਸ਼ਾਂ ਤਹਿਤ ਐਸ.ਟੀ.ਐਫ਼. ਦਾ ਇੰਚਾਰਜ ਗ੍ਰਿਫ਼ਤਾਰ

ਲੁਧਿਆਣਾ, 4 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ਼. ਦੀ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਗੜਬੜ ਕਰਨ ਦੇ ਦੋਸ਼ਾਂ ਤਹਿਤ ਆਪਣੇ ਐਸ. ਐਚ. ਓ. ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਗਿ੍ਰਫ਼ਤਾਰ ਇੰਚਾਰਜ ਗੁਰਮੀਤ ਸਿੰਘ ਨੂੰ ਥਾਣਾ ਸਰਾਭਾ ਨਗਰ ਵਿਚ ਰੱਖਿਆ ਗਿਆ ਹੈ ਅਤੇ ਉੱਚ ਅਧਿਕਾਰੀ ਉਸ ਪਾਸੋਂ ਪੁੱਛ ਪੜਤਾਲ ਕਰ ਰਹੇ ਹਨ। ਹਾਲ ਦੀ ਘੜੀ ਕੋਈ ਵੀ ਅਧਿਕਾਰੀ ਇਸ ਸੰਬੰਧੀ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਿਹਾ ਹੈ ਪਰ ਸੂਤਰਾਂ ਅਨੁਸਾਰ ਨਸ਼ਾ ਤਸਕਰੀ ਦੇ ਮਾਮਲੇ ਵਿਚ ਉਕਤ ਇੰਸਪੈਕਟਰ ਵਲੋਂ ਕੁਝ ਗੜਬੜ ਕੀਤੀ ਗਈ ਹੈ, ਜਿਸ ਤਹਿਤ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ