JALANDHAR WEATHER

ਜੀ.ਐਸ.ਟੀ. ਵਿਭਾਗ ਦੇ ਸਹਾਇਕ ਕਮਿਸ਼ਨਰ ਦੀ ਰੇਲਗੱਡੀ ਹੇਠਾਂ ਆਉਣ ਨਾਲ ਮੌਤ

ਜਲੰਧਰ, 4 ਨਵੰਬਰ- ਪੰਜਾਬ ਵਿਚ ਜੀ.ਐਸ.ਟੀ. ਵਿਭਾਗ ਦੇ ਸਹਾਇਕ ਕਮਿਸ਼ਨਰ ਦੀ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਫਗਵਾੜਾ ਨੇੜੇ ਵਾਪਰਿਆ ਹੈ। ਮ੍ਰਿਤਕ ਦੀ ਪਛਾਣ ਸੇਵਾ ਰਾਮ (59) ਵਜੋਂ ਹੋਈ ਹੈ ਅਤੇ ਉਹ ਜਲੰਧਰ ਵਿਚ ਜੀ.ਐਸ.ਟੀ. ਵਿਭਾਗ ਵਿਚ ਸਹਾਇਕ ਕਮਿਸ਼ਨਰ ਵਜੋਂ ਤਾਇਨਾਤ ਸਨ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜੀ.ਆਰ.ਪੀ. ਸਟੇਸ਼ਨ ਇੰਚਾਰਜ ਪਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਜਲੰਧਰ-ਫਗਵਾੜਾ ਨੰਗਲ ਰੇਲਵੇ ਫਾਟਕ ’ਤੇ ਵਾਪਰਿਆ। ਸਟੇਸ਼ਨ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਨੇ ਫਾਟਕ ਬੰਦ ਹੋਣ ’ਤੇ ਕਾਰ ਸਾਈਡ ’ਤੇ ਖੜ੍ਹੀ ਕਰ ਦਿੱਤੀ ਅਤੇ ਫੋਨ ’ਤੇ ਗੱਲ ਕਰਦੇ ਹੋਏ ਰੇਲਵੇ ਲਾਈਨ ਪਾਰ ਕਰ ਰਿਹਾ ਸੀ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੱਡੀਆਂ ਆ ਰਹੀਆਂ ਸਨ ਅਤੇ ਜਦੋਂ ਮ੍ਰਿਤਕ ਫੋਨ ’ਤੇ ਰੁੱਝਿਆ ਹੋਇਆ ਸੀ ਤਾਂ ਉਸ ਨੂੰ ਮਾਲ ਗੱਡੀ ਨੇ ਟੱਕਰ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੰਗਲ ਰੇਲਵੇ ਫਾਟਕ ਦੇ ਨਾਲ ਲੱਗਦੀ ਜ਼ਮੀਨ ਦੀ ਮਿਣਤੀ ਕਰਨ ਆਇਆ ਸੀ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ