JALANDHAR WEATHER

ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਸੁਖਦੇਵ ਸਿੰਘ ਢੀਂਡਸਾ ਨੇ ਸੇਵਾ ਕੀਤੀ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)- ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਟਕਸਾਲੀ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਵਲੋਂ ਸਿੰਘ ਸਾਹਿਬਾਨ ਵਲੋਂ ਲਾਈ ਗਈ ਧਾਰਮਿਕ ਸਜ਼ਾ ਤਹਿਤ ਅੱਜ ਪਹਿਲੇ ਦਿਨ ਸੇਵਾ ਸ਼ੁਰੂ ਕੀਤੀ ਗਈ। ਉਹ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਗੇਟ ’ਤੇ ਇਕ ਘੰਟੇ ਲਈ ਨੀਲਾ ਚੋਲਾ ਪਹਿਨ ਕੇ ਗਲ ਵਿਚ ਤਖ਼ਤੀ ਪਾ ਕੇ ਅਤੇ ਹੱਥ ਵਿਚ ਬਰਛਾ ਫੜ ਕੇ ਚੋਬਦਾਰ ਵਜੋਂ ਸੇਵਾ ਨਿਭਾਉਣਗੇ। ਇਸ ਉਪਰੰਤ ਇਕ ਘੰਟਾ ਕੀਰਤਨ ਸਰਵਣ ਕਰਨਗੇ, ਉਪਰੰਤ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ ਨਿਭਾਉਣਗੇ। ਇਸ ਮੌਕੇ ਹੋਰ ਅਕਾਲੀ ਆਗੂ ਵੀ ਮੌਜੂਦ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ