ਜੇਲ੍ਹ ਤੋਂ ਰਿਹਾਅ ਹੋ ਘਰ ਪੁੱਜੇ ਅੱਲੂ ਅਰਜੁਨ
ਹੈਦਰਾਬਾਦ, 14 ਦਸੰਬਰ- ਪੁਸ਼ਪਾ-2 ਦੇ ਅਦਾਕਾਰ ਅੱਲੂ ਅਰਜੁਨ ਨੂੰ ਅੱਜ ਸਵੇਰੇ ਕਰੀਬ 6.30 ਵਜੇ ਚੰਚਲਗੁਡਾ ਕੇਂਦਰੀ ਜੇਲ੍ਹ ਤੋਂ ਰਿਹਾਅ ਕੀਤਾ ਗਿਆ। ਉਨ੍ਹਾਂ ਦੇ ਪਿਤਾ ਅੱਲੂ ਅਰਾਵਿੰਦ ਅਤੇ ਸਹੁਰਾ ਕੰਚਰਲਾ ਚੰਦਰਸ਼ੇਖਰ ਰੈੱਡੀ ਉਸ ਨੂੰ ਲੈਣ ਜੇਲ੍ਹ ਪੁੱਜੇ ਸਨ। ਅੱਲੂ ਕਰੀਬ 18 ਘੰਟੇ ਹਿਰਾਸਤ ’ਚ ਰਹੇ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਅੱਲੂ ਗੀਤਾ ਆਰਟਸ ਪ੍ਰੋਡਕਸ਼ਨ ਹਾਊਸ ਪਹੁੰਚੇ। ਇਸ ਤੋਂ ਬਾਅਦ ਅੱਲੂ ਹੈਦਰਾਬਾਦ ਸਥਿਤ ਆਪਣੇ ਘਰ ਪਹੁੰਚੇ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਹ ਫਿਰ ਬਾਹਰ ਆਏ ਅਤੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਮੈਂ ਪਿਆਰ ਅਤੇ ਸਮਰਥਨ ਲਈ ਸਾਰੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਦਾ ਹਾਂ। ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ। ਮੈਂ ਠੀਕ ਹਾਂ! ਮੈਂ ਕਾਨੂੰਨ ਦੀ ਪਾਲਣਾ ਕਰਨ ਵਾਲਾ ਨਾਗਰਿਕ ਹਾਂ। ਮੈਂ ਇਕ ਵਾਰ ਫਿਰ ਪੀੜਤ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਇਹ ਇਕ ਮੰਦਭਾਗੀ ਘਟਨਾ ਸੀ। ਜੋ ਹੋਇਆ ਉਸ ਲਈ ਸਾਨੂੰ ਅਫਸੋਸ ਹੈ।