JALANDHAR WEATHER

ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਬਿਆਨ ਨੇ ਸਿੱਖ ਕੌਮ ਨੂੰ ਦੇਸ਼ ਭਰ ’ਚ ਕੀਤਾ ਸ਼ਰਮਿੰਦਾ- ਰਾਜ ਲਾਲੀ ਗਿੱਲ

ਚੰਡੀਗੜ੍ਹ, 14 ਦਸੰਬਰ- ਮਹਿਲਾ ਕਮਿਸ਼ਨ ਪੰਜਾਬ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੀਬੀ ਜਗੀਰ ਕੌਰ ਖਿਲਾਫ਼ ਜਿਸ ਤਰ੍ਹਾਂ ਦੀ ਭਾਸ਼ਾ ਵਰਤੀ ਹੈ, ਉਸ ਨੇ ਦੇਸ਼ ਭਰ ਵਿਚ ਸਿੱਖ ਕੌਮ ਨੂੰ ਸ਼ਰਮਿੰਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਵੀ ਪ੍ਰਧਾਨ ਰਹਿ ਚੁੱਕੀ ਹੈ ਅਤੇ ਸਿਆਸੀ ਮਹਿਲਾ ਹੈ। ਇਸ ਵਿਚ ਮਹਿਲਾ ਕਮਿਸ਼ਨ ਨੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਕਿਹਾ ਕਿ ਕਿਉਂਕਿ ਇਹ ਸਿਰਫ਼ ਬੀਬੀ ਤੱਕ ਸੀਮਤ ਨਹੀਂ ਹੈ। ਉਨ੍ਹਾਂ ਦਾ ਇਹ ਬਿਆਨ ਜਗੀਰ ਕੌਰ ਤੱਕ ਹੀ ਸੀਮਤ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਐਡਵੋਕੇਟ ਧਾਮੀ ਮੁਆਾਫ਼ੀਨਾਮੇ ਦੇ ਪਿੱਛੇ ਲੁੱਕ ਨਹੀਂ ਸਕਦੇ ਤੇ ਉਨ੍ਹਾਂ ਨੂੰ ਚਾਰ ਦਿਨ ਦੇ ਅੰਦਰ ਪੇਸ਼ ਹੋਣ ਲਈ ਅਸੀਂ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਵੀ ਇਸ ਸੰਬੰਧੀ ਬੋਲਣਾ ਚਾਹੀਦਾ ਹੈ ਪਰ ਉਨ੍ਹਾਂ ਦੇ ਚੁੱਪ ਰਹਿਣ ਦਾ ਕੀ ਕਾਰਨਾ ਹੈ ਸਾਨੂੰ ਨਹੀਂ ਪਤਾ। ਉਨ੍ਹਾਂ ਅੱਗੇ ਕਿਹਾ ਕਿ ਕਮੇਟੀ ਔਰਤ ਸਨਮਾਨ ਲਈ ਉਨ੍ਹਾਂ ਦਾ ਅਸਤੀਫ਼ਾ ਮੰਗੇ ਜਾਂ ਉਨ੍ਹਾਂ ਨੂੰ ਬਰਖ਼ਾਸਤ ਕੀਤਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ