ਸ਼ੰਭੂ ਬਾਰਡਰ ’ਤੇ ਕਿਸਾਨਾਂ ਦੀ ਹਰਿਆਣਾ ਸਰਕਾਰ ਦੇ ਅਧਿਕਾਰੀਆਂ ਨਾਲ ਗੱਲਬਾਤ ਸ਼ੁਰੂ
ਰਾਜਪੁਰਾ, (ਪਟਿਆਲਾ), 14 ਦਸੰਬਰ (ਰਣਜੀਤ ਸਿੰਘ)- ਸ਼ੰਭੂ ਬਾਰਡਰ ’ਤੇ ਕਿਸਾਨਾਂ ਅਤੇ ਹਰਿਆਣਾ ਸਰਕਾਰ ਦੇ ਪੁਲਿਸ ਅਧਿਕਾਰੀਆਂ ਵਿਚਾਲੇ ਗੱਲਬਾਤ ਸ਼ੁਰੂ ਹੋ ਚੁੱਕੀ ਹੈ। ਹਰਿਆਣਾ ਦੀ ਪੁਲਿਸ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਜਾਲੀਆਂ ਦੇ ਪਿੱਛੇ ਬੈਠ ਕੇ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਦ ਕਿ ਕਿਸਾਨ ਦਿੱਲੀ ਕੂਚ ਲਈ ਕਹਿ ਰਹੇ ਹਨ।