ਜੀ.ਐੱਨ.ਡੀ.ਯੂ. ਵਿਖੇ ਇੰਟਰਨੈਸ਼ਨਲ ਲਾਅ ਕਾਨਫ਼ਰੰਸ ਸ਼ੁਰੂ
ਅੰਮ੍ਰਿਤਸਰ, 14 ਦਸੰਬਰ (ਗਗਨਦੀਪ ਸ਼ਰਮਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਇੰਟਰਨੈਸ਼ਨਲ ਲਾਅ ਕਾਨਫ਼ਰੰਸ-2024 ਸ਼ੁਰੂ ਹੋ ਗਈ ਹੈ, ਜਿਸ ਵਿਚ ਸੀਨੀਅਰ ਜੱਜਾਂ ਤੋਂ ਇਲਾਵਾ ਲਾਅ ਦੇ ਵਿਦਿਆਰਥੀ ਵੱਡੀ ਗਿਣਤੀ ਵਿਚ ਪਹੁੰਚੇ ਹਨ। ਵੱਖ-ਵੱਖ ਸੈਸ਼ਨਾਂ ਵਿਚ ਖ਼ਤਮ ਹੋਣ ਵਾਲੀ ਇਸ ਕਾਨਫ਼ਰੰਸ ਵਿਚ ਸੁਪਰੀਮ ਕੋਰਟ ਦੇ ਜੱਜ ਸ੍ਰੀ ਜਸਟਿਸ ਸੂਰਿਆ ਕਾਂਤ ਮੁੱਖ ਮਹਿਮਾਨ ਵਜੋਂ ਪਹੁੰਚੇ ਹਨ, ਜੋ ਕਿ ਕਾਨੂੰਨ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ।