ਸ਼ੰਭੂ ਬਾਰਡਰ: ਕਿਸਾਨਾਂ ’ਤੇ ਪ੍ਰਸ਼ਾਸਨ ਵਲੋਂ ਵਾਟਰ ਕੈਨਨ ਦੀ ਵਰਤੋਂ ਸ਼ੁਰੂ
ਰਾਜਪੁਰਾ, (ਪਟਿਆਲਾ), 14 ਦਸੰਬਰ (ਰਣਜੀਤ ਸਿੰਘ)- ਸ਼ੰਭੂ ਬਾਰਡਰ ਤੋਂ ਦਿੱਲੀ ਜਾਣ ਲਈ ਇਕੱਠੇ ਹੋਏ ਕਿਸਾਨਾਂ ਨੂੰ ਖਦੇੜਨ ਲਈ ਪ੍ਰਸ਼ਾਸਨ ਵਲੋਂ ਵਾਟਰ ਕੈਨਨ ਦੀ ਵਰਤੋਂ ਸ਼ੁਰੂ ਕਰ ਦਿੱਤੀ ਗਈ। ਇਸ ਦੇ ਨਾਲ ਹੀ ਪੁਲਿਸ ਵਲੋਂ ਅੱਥਰੂ ਗੈਸ ਦੇ ਗੋਲ ਵੀ ਛੱਡੇ ਜਾ ਰਹੇ ਹਨ। ਹਰਿਆਣਾ ਪੁਲਿਸ ਨੇ ਕਿਹਾ ਕਿ ਜੇ ਦਿੱਲੀ ਕੂਚ ਕਰਨਾ ਹੈ ਤਾਂ ਸਹੀ ਤਰੀਕੇ ਨਾਲ ਕਰੋ ਤੇ ਪਰਮਿਸ਼ਨ ਲੈ ਕੇ ਆਓ ਤੇ ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਕਾਨੂੰਨ ਦੀ ਪਾਲਣਾ ਕਰਨ ਲਈ ਕਿਹਾ ਹੈ।