ਕਿਸਾਨਾਂ ਵਲੋਂ ਪੰਜਾਬ ਭਰ ’ਚ ਰੇਲਾਂ ਰੋਕਣ ਦਾ ਐਲਾਨ
ਸ਼ੰਭੂ, 14 ਦਸੰਬਰ- ਕਿਸਾਨਾਂ ਵਲੋਂ ਪੰਜਾਬ ਭਰ ਵਿਚ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਸ਼ੰਭੂ ਮੋਰਚੇ ’ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਅਸੀਂ ਰੇਲਾਂ ਰੋਕਾਂਗੇ ਤੇ ਉਸ ਤੋਂ ਬਾਅਦ ਅਗਲੀ ਰਣਨੀਤੀ ਉਲੀਕਾਗੇਂ।