ਆਜ਼ਾਦ ਉਮੀਦਵਾਰ ਸਤਨਾਮ ਸਿੰਘ ਵਲੋਂ ਅਜੇ ਕੁਮਾਰ ਪੱਪੂ ਨੂੰ ਸਮਰਥਨ ਦੇਣ ਦਾ ਐਲਾਨ
ਛੇਹਰਟਾ (ਅੰਮ੍ਰਿਤਸਰ), 14 ਦਸੰਬਰ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ ਨੰਬਰ 82 ਤੋਂ ਕਾਂਗਰਸ ਪਾਰਟੀ ਦੇ ਮਿਹਨਤੀ ਤੇ ਜੁਝਾਰੂ ਉਮੀਦਵਾਰ ਅਜੀਤ ਕੁਮਾਰ ਪੱਪੂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਸਾਬਕਾ ਕੈਬਨਿਟ ਵਜ਼ੀਰ ਡਾ. ਰਾਜ ਕੁਮਾਰ ਵੇਰਕਾ ਦੀ ਪ੍ਰੇਰਨਾ ਸਦਕਾ ਵਾਰਡ ਨੰਬਰ 82 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਸਤਨਾਮ ਸਿੰਘ ਵਲੋਂ ਆਪਣੇ ਕਾਗਜ਼ ਵਾਪਸ ਲੈ ਕੇ ਕਾਂਗਰਸੀ ਉਮੀਦਵਾਰ ਅਜੇ ਕੁਮਾਰ ਪੱਪੂ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਗਿਆ। ਇਸ ਮੌਕੇ ਸਾਬਕਾ ਵਜ਼ੀਰ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਹੱਕ ਵਿਚ ਹਵਾ ਚੱਲ ਰਹੀ ਹੈ ਤੇ ਵਾਰਡ ਵਾਸੀਆਂ ਦੇ ਸਹਿਯੋਗ ਸਦਕਾ ਵਾਰਡ ਨੰਬਰ 82 ਤੋਂ ਅਜੇ ਕੁਮਾਰ ਪੱਪੂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ।