ਨਗਰ ਪੰਚਾਇਤ ਅਜਨਾਲਾ ਦੀਆਂ 2 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਲਈ 12 ਉਮੀਦਵਾਰ ਚੋਣ ਮੈਦਾਨ 'ਚ ਨਿੱਤਰੇ
ਅਜਨਾਲਾ (ਅੰਮ੍ਰਿਤਸਰ), 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨਗਰ ਪੰਚਾਇਤ ਅਜਨਾਲਾ ਦੀਆਂ ਦੋ ਵਾਰਡਾਂ ਲਈ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਅੱਜ 9 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ 12 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨI ਚੋਣ ਰਿਟਰਨਿੰਗ ਅਧਿਕਾਰੀ-ਕਮ-ਐਸ.ਡੀ.ਐਮ. ਅਜਨਾਲਾ ਰਵਿੰਦਰ ਸਿੰਘ ਅਰੋੜਾ ਨੇ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਵਾਰਡ ਨੰਬਰ 5 ਅਤੇ 7 ਵਿਚ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦੇ ਉਮੀਦਵਾਰਾਂ ਤੋਂ ਇਲਾਵਾ 2-2 ਆਜ਼ਾਦ ਉਮੀਦਵਾਰ ਚੋਣ ਲੜ ਰਹੇ ਹਨ।