ਡਾ. ਰਾਜ ਕੁਮਾਰ ਵੇਰਕਾ ਵਲੋਂ ਕਾਂਗਰਸੀ ਉਮੀਦਵਾਰ ਸੁਨੀਤਾ ਸ਼ਰਮਾ ਦੇ ਹੱਕ 'ਚ ਚੋਣ ਪ੍ਰਚਾਰ
ਛੇਹਰਟਾ (ਅੰਮ੍ਰਿਤਸਰ), 16 ਦਸੰਬਰ (ਪੱਤਰ ਪ੍ਰੇਰਕ)-ਨਗਰ ਨਿਗਮ ਅੰਮ੍ਰਿਤਸਰ ਦੀਆਂ ਹੋ ਰਹੀਆਂ ਚੋਣਾਂ ਵਿਚ ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ ਨੰਬਰ 77 ਤੋਂ ਕਾਂਗਰਸੀ ਉਮੀਦਵਾਰ ਸੁਨੀਤਾ ਸ਼ਰਮਾ ਧਰਮ ਪਤਨੀ ਸੀਨੀਅਰ ਕਾਂਗਰਸੀ ਆਗੂ ਸਤੀਸ਼ ਬੱਲੂ ਦੀ ਚੋਣ ਮੁਹਿੰਮ ਨੂੰ ਹੁਲਾਰਾ ਦਿੰਦੇ ਹੋਏ ਸਾਬਕਾ ਕੈਬਨਿਟ ਵਜ਼ੀਰ ਡਾਕਟਰ ਰਾਜ ਕੁਮਾਰ ਵੇਰਕਾ ਵਲੋਂ ਆਪਣੇ ਸਾਥੀਆਂ ਨਾਲ ਵਾਰਡ ਦੇ ਵੱਖ-ਵੱਖ ਇਲਾਕਿਆਂ ਤੇ ਸੰਧੂ ਕਾਲੋਨੀ ਵਿਖੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ ਤੇ ਲੋਕਾਂ ਨੂੰ 21 ਦਸੰਬਰ ਨੂੰ ਚੋਣ ਨਿਸ਼ਾਨ ਹੱਥ ਉਤੇ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਉਮੀਦਵਾਰ ਸੁਨੀਤਾ ਸ਼ਰਮਾ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਵਾਰਡ ਵਾਸੀਆਂ ਵਲੋਂ ਉਨ੍ਹਾਂ ਨੂੰ ਭਾਰੀ ਸਮਰਥਨ ਵੀ ਮਿਲਿਆ ਤੇ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਜਿਤਾਉਣ ਦਾ ਭਰੋਸਾ ਦਿਵਾਇਆ। ਡਾ. ਰਾਜ ਕੁਮਾਰ ਵੇਰਕਾ ਨੇ ਦਾਅਵਾ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੀ ਗਿਣਤੀ ਵਿਚ ਜਿੱਤ ਪ੍ਰਾਪਤ ਕਰਨਗੇ ਤੇ ਅੰਮ੍ਰਿਤਸਰ ਵਿਚ ਕਾਂਗਰਸ ਪਾਰਟੀ ਦਾ ਮੇਅਰ ਬਣੇਗਾ।