JALANDHAR WEATHER

ਕੇਂਦਰ ਸਰਕਾਰ ਕਿਸਾਨਾਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ - ਸਾਂਸਦ ਚਰਨਜੀਤ ਸਿੰਘ ਚੰਨੀ

ਜਲੰਧਰ, 16 ਦਸੰਬਰ-ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬਾਰੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਇਕ ਜਨਤਕ ਆਗੂ ਵਜੋਂ ਉੱਭਰੇ ਹਨ ਅਤੇ ਉਹ ਕਿਸਾਨਾਂ ਲਈ ਨਹੀਂ ਸਗੋਂ ਪੰਜਾਬ ਲਈ ਲੜ ਰਹੇ ਹਨ। ਡੱਲੇਵਾਲ ਨੂੰ ਭੁੱਖ ਹੜਤਾਲ 'ਤੇ ਬੈਠੇ 21 ਦਿਨ ਹੋ ਗਏ ਹਨ ਪਰ ਕੇਂਦਰ ਸਰਕਾਰ ਇਸ ਮਾਮਲੇ ਵੱਲ ਧਿਆਨ ਨਹੀਂ ਦੇ ਰਹੀ। ਚੰਨੀ ਨੇ ਕਿਹਾ ਕਿ ਕਿਸਾਨਾਂ ਨੇ ਤਿੰਨ ਵਾਰ 101 ਲੋਕਾਂ ਦੇ ਜਥੇ ਨੂੰ ਪੈਦਲ ਦਿੱਲੀ ਭੇਜਣ ਦੀ ਕੋਸ਼ਿਸ਼ ਕੀਤੀ ਪਰ ਤਿੰਨੋਂ ਵਾਰ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕ ਦਿੱਤਾ ਗਿਆ। ਇਹ ਇਕ ਸੋਚੀ ਸਮਝੀ ਸਾਜ਼ਿਸ਼ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ