ਸੰਸਦ 'ਚ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਨੂੰ ਕਿਸਾਨੀ ਮੰਗਾਂ ਮੰਨਣ ਦੀ ਕੀਤੀ ਅਪੀਲ
ਨਵੀਂ ਦਿੱਲੀ, 16 ਦਸੰਬਰ-ਅੱਜ ਸੰਸਦ ਵਿਚ ਐਮ.ਪੀ. ਬੀਬਾ ਹਰਸਿਮਰਤ ਕੌਰ ਬਾਦਲ ਨੇ ਸੀਨੀਅਰ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਦੀ ਖ਼ਰਾਬ ਸਿਹਤ ਦਾ ਮੁੱਦਾ ਉਠਾਉਂਦਿਆਂ ਕੇਂਦਰ ਸਰਕਾਰ ਨੂੰ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਗਾਰੰਟੀ ਬਣਾਉਣ ਸਮੇਤ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਾਰ ਸਾਲ ਪਹਿਲਾਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਦਿਆਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨਣ ਲਈ ਸਹਿਮਤੀ ਦਿੱਤੀ ਸੀ ਅਤੇ ਸਰਕਾਰ ਨੂੰ ਆਪਣੀ ਗੱਲ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ।