ਦਸੰਬਰ ਮਹੀਨੇ ਦੀ ਪਹਿਲੀ ਧੁੰਦ ਤੇ ਸੀਤ ਲਹਿਰ ਨੇ ਅੰਮ੍ਰਿਤਸਰੀਆਂ ਨੂੰ ਠਾਰਿਆ
ਅਜਨਾਲਾ, 17 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿਚ ਅੱਜ ਸਵੇਰੇ ਦਸੰਬਰ ਮਹੀਨੇ ਦੀ ਪਹਿਲੀ ਪਈ ਸੰਘਣੀ ਧੁੰਦ ਅਤੇ ਸੀਤ ਲਹਿਰ ਨੇ ਇਸ ਖੇਤਰ ਵਿਚ ਠੰਢ ਵਿਚ ਭਾਰੀ ਵਾਧਾ ਕਰ ਦਿੱਤਾ ਹੈ। ਧੁੰਦ ਕਾਰਨ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਵੀ ਸਾਹਮਣਾ ਕਰਨਾ ਪਿਆ। ਸੜਕਾਂ ਦੇ ਦੋਵਾਂ ਪਾਸਿਆਂ ’ਤੇ ਕਾਫ਼ੀ ਕੋਰਾ ਵੀ ਦੇਖਣ ਨੂੰ ਮਿਲਿਆ। ਖੇਤੀਬਾੜੀ ਮਾਹਰਾਂ ਅਨੁਸਾਰ ਕੋਰਾ ਕਣਕ ਦੀ ਫਸਲ ਲਈ ਕਾਫ਼ੀ ਲਾਹੇਵੰਦ ਰਹੇਗਾ।