JALANDHAR WEATHER

ਪੰਜਾਬ ਤੇ ਚੰਡੀਗੜ੍ਹ ’ਚ 20 ਦਸੰਬਰ ਤੱਕ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ

ਚੰਡੀਗੜ੍ਹ, 17 ਦਸੰਬਰ- ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ 20 ਦਸੰਬਰ ਤੱਕ ਠੰਢ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਮੌਸਮ ਵਿਭਾਗ ਵਲੋਂ ਸ਼ੁੱਕਰਵਾਰ ਤੱਕ ਸੀਤ ਲਹਿਰ ਨੂੰ ਲੈ ਕੇ ਇੱਥੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ 11 ਜ਼ਿਲ੍ਹਿਆਂ ਲਈ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੱਜ ਪੰਜਾਬ ’ਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿਚ ਸੰਘਣੀ ਧੁੰਦ ਨੂੰ ਲੈ ਕੇ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਚੰਡੀਗੜ੍ਹ ਤੋਂ ਇਲਾਵਾ ਪੰਜਾਬ ਵਿਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫਾਜ਼ਿਲਕਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ. ਨਗਰ ਵਿਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਬੀਤੇ ਦਿਨ ਫਰੀਦਕੋਟ ਵਿਚ ਤਾਪਮਾਨ ਸਿਫ਼ਰ ਦੇ ਨੇੜੇ ਪਹੁੰਚ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ