ਮੈਂ ਕੱਲ੍ਹ ਦੇ ਟਰੈਕਟਰ ਮਾਰਚ ਲਈ ਹਰਿਆਣਾ ਦੇ ਕਿਸਾਨ-ਮਜ਼ਦੂਰਾਂ ਦਾ ਕਰਦਾ ਹਾਂ ਧੰਨਵਾਦ- ਸਰਵਣ ਸਿੰਘ ਪੰਧੇਰ
ਅੰਮ੍ਰਿਤਸਰ, 17 ਦਸੰਬਰ- ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 13 ਜਨਵਰੀ ਤੋਂ ਸ਼ੁਰੂ ਹੋਏ ਕਿਸਾਨ ਮਜ਼ਦੂਰ ਮੋਰਚੇ ਦੇ ਅੱਜ 309 ਦਿਨ ਪੂਰੇ ਹੋ ਗਏ ਹਨ ਅਤੇ ਡੱਲੇਵਾਲ ਦੀ ਭੁੱਖ ਹੜਤਾਲ 22ਵੇਂ ਦਿਨ ਵਿਚ ਦਾਖਲ ਹੋ ਗਈ ਹੈ, ਫਿਰ ਵੀ ਮੋਦੀ ਸਰਕਾਰ ਕੱਟੜਪੰਥੀ ਹੈ, ਉਹ ਸੋਚਦੇ ਹਨ ਕਿ ਉਹ ਸਾਡੀਆਂ ਮੰਗਾਂ ਨੂੰ ਦਬਾਉਣ ਵਿਚ ਸਫ਼ਲ ਹੋ ਜਾਣਗੇ। ਹਾਕਮ ਧਿਰ ਅਤੇ ਵਿਰੋਧੀ ਧਿਰ ਮਿਲ ਕੇ ਕਿਸਾਨਾਂ ਦੀ ਆਵਾਜ਼ ਨੂੰ ਦਬਾ ਰਹੀਆਂ ਹਨ। ਮੈਂ ਕੱਲ੍ਹ ਦੇ ਟਰੈਕਟਰ ਮਾਰਚ ਲਈ ਹਰਿਆਣਾ ਦੇ ਕਿਸਾਨ-ਮਜ਼ਦੂਰਾਂ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਕੱਲ੍ਹ ਦੁਪਹਿਰ 12 ਤੋਂ 3 ਵਜੇ ਤੱਕ ਰੇਲਵੇ ਕ੍ਰਾਸਿੰਗਾਂ ਅਤੇ ਰੇਲਵੇ ਸਟੇਸ਼ਨਾਂ ’ਤੇ ਜਾਮ ਲਗਾ ਦੇਣ।