ਧਾਰਮਿਕ ਤਨਖ਼ਾਹ ਪੂਰੀ ਕਰਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਸੁਖਦੇਵ ਸਿੰਘ ਢੀਂਡਸਾ
ਅੰਮ੍ਰਿਤਸਰ, 17 ਦਸੰਬਰ (ਜਸਵੰਤ ਸਿੰਘ ਜੱਸ)- ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਲੱਗੀ ਧਾਰਮਿਕ ਤਨਖਾਹ ਪੂਰੀ ਕਰਨ ਉਪਰੰਤ ਅੱਜ ਖਿਮਾ ਯਾਚਨਾ ਦੀ ਅਰਦਾਸ ਕਰਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪਰਮਿੰਦਰ ਸਿੰਘ ਢੀਂਡਸਾ, ਭਾਈ ਮਨਜੀਤ ਸਿੰਘ ਭੂਰਾ ਕੋਨਾ, ਸੁੱਚਾ ਸਿੰਘ ਛੋਟੇਪੁਰ ਸਮੇਤ ਹੋਰ ਆਗੂ ਵੀ ਮੌਜੂਦ ਹਨ।