ਸੁਖਦੇਵ ਸਿੰਘ ਢੀਂਡਸਾ ਨੇ ਸੌਂਪੀ ਸ਼੍ਰੋਮਣੀ ਕਮੇਟੀ ਤੋਂ ਦੁਵਾਏ ਗਏ ਇਸ਼ਤਿਹਾਰਾਂ ਦੀ ਵਿਆਜ ਸਮੇਤ ਬਣਦੀ ਰਕਮ
ਅੰਮ੍ਰਿਤਸਰ, 17 ਦਸੰਬਰ (ਜਸਵੰਤ ਸਿੰਘ ਜੱਸ)- ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦਿੱਤੇ ਜਾਣ ਨੂੰ ਸਹੀ ਠਹਿਰਾਉਣ ਲਈ ਅਕਾਲੀ ਦਲ ਵਲੋਂ ਸ਼੍ਰੋਮਣੀ ਕਮੇਟੀ ਤੋਂ ਦੁਵਾਏ ਗਏ 82 ਲੱਖ ਦੇ ਇਸ਼ਤਿਹਾਰਾਂ ਦੀ ਵਿਆਜ ਸਮੇਤ ਬਣਦੀ ਆਪਣੇ ਸੱਤਵੇਂ ਹਿੱਸੇ ਦੀ ਰਕਮ ਵਜੋਂ 15 ਲੱਖ 78,685 ਦਾ ਚੈੱਕ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਸੌਂਪਿਆ ਗਿਆ। ਸੁਖਦੇਵ ਸਿੰਘ ਢੀਂਡਸਾ ਅੱਜ ਧਾਰਮਿਕ ਤਨਖਾਹ ਭੁਗਤਣ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਖਿਮਾ ਜਾਚਨਾ ਦੀ ਅਰਦਾਸ ਕਰਨ ਆਏ ਹਨ।