JALANDHAR WEATHER

ਲੋਕ ਸਭਾ ’ਚ ਪੇਸ਼ ਹੋਇਆ ‘ਇਕ ਦੇਸ਼ ਇਕ ਚੋਣ’ ਬਿੱਲ

ਨਵੀਂ ਦਿੱਲੀ, 17 ਦਸੰਬਰ- ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ 17ਵਾਂ ਦਿਨ ਹੈ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਲੋਕ ਸਭਾ ਵਿਚ ਇਕ ਦੇਸ਼, ਇਕ ਚੋਣ ਲਈ 129ਵਾਂ ਸੰਵਿਧਾਨ ਸੋਧ ਬਿੱਲ ਪੇਸ਼ ਕੀਤਾ। ਬਿੱਲ ਨੂੰ ਪੇਸ਼ ਕਰਨ ਤੋਂ ਪਹਿਲਾਂ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰਾਲੇ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਚੋਣ ਕਮਿਸ਼ਨ ਨੇ ਲੋਕ ਸਭਾ ਅਤੇ ਵਿਧਾਨ ਸਭਾਵਾਂ ਲਈ 400 ਤੋਂ ਵੱਧ ਚੋਣਾਂ ਕਰਵਾਈਆਂ ਹਨ। ਹੁਣ ਅਸੀਂ ਇਕ ਦੇਸ਼, ਇਕ ਚੋਣ ਦਾ ਸੰਕਲਪ ਲਿਆਉਣ ਜਾ ਰਹੇ ਹਾਂ। ਉੱਚ ਪੱਧਰੀ ਕਮੇਟੀ ਨੇ ਇਸ ਦਾ ਰੋਡਮੈਪ ਤਿਆਰ ਕਰ ਲਿਆ ਹੈ। ਇਸ ਨਾਲ ਪ੍ਰਸ਼ਾਸਨਿਕ ਕੁਸ਼ਲਤਾ ਵਧੇਗੀ, ਚੋਣ ਸੰਬੰਧੀ ਖਰਚੇ ਘਟਣਗੇ ਅਤੇ ਨੀਤੀ ਦੀ ਨਿਰੰਤਰਤਾ ਨੂੰ ਉਤਸ਼ਾਹਿਤ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ