ਮੈਂ ਨਹੀਂ ਬਣਾਂਗਾਂ ਸਰਗਰਮ ਸਿਆਸਤ ਦਾ ਹਿੱਸਾ- ਸੁਖਦੇਵ ਸਿੰਘ ਢੀਂਡਸਾ
ਅੰਮ੍ਰਿਤਸਰ, 17 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਖਿਮਾ ਯਾਚਨਾ ਦੀ ਅਰਦਾਸ ਕਰਵਾਉਣ ਤੋਂ ਬਾਅਦ ਬਜ਼ੁਰਗ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਕਰਦਿਆਂ ਕਿਹਾ ਕਿ ਉਹ ਹੁਣ ਸਿਆਸਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਮੇਰੀ ਹੁਣ ਸਿਹਤ ਵੀ ਇਜਾਜ਼ਤ ਨਹੀਂ ਦਿੰਦੀ। ਸ. ਢੀਂਡਸਾ ਨੇ ਇਹ ਵੀ ਕਿਹਾ ਕਿ ਉਹ ਹੁਣ ਸਰਗਰਮ ਸਿਆਸਤ ਦਾ ਹਿੱਸਾ ਨਹੀਂ ਬਣਨਗੇ। ਸ. ਢੀਂਡਸਾ ਨੇ ਇਹ ਵੀ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਮੇਰੇ ਲਈ ਰੱਬ ਦਾ ਹੁਕਮ ਸੀ, ਜੋ ਮੈਂ ਖਿੜੇ ਮੱਥੇ ਪ੍ਰਵਾਨ ਕੀਤਾ ਹੈ।