ਇਕ ਰਾਸ਼ਟਰ ਇਕ ਚੋਣ ਬਿੱਲ ’ਤੇ ਵਿਰੋਧੀ ਧਿਰ ਵਲੋਂ ਵਿਰੋਧ
ਨਵੀਂ ਦਿੱਲੀ, 17 ਦਸੰਬਰ- ਇਕ ਰਾਸ਼ਟਰ ਇਕ ਚੋਣ ਬਿੱਲ ਲੋਕ ਸਭਾ ’ਚ ਪੇਸ਼ ਕੀਤਾ ਗਿਆ। ਵਿਰੋਧੀ ਧਿਰ ਵਲੋਂ ਇਸ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ। ਵਿਰੋਧੀ ਧਿਰ ਨੇ ਬਿੱਲ ਨੂੰ ਗੈਰ-ਸੰਵਿਧਾਨਕ ਕਰਾਰ ਦਿੰਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਕਾਂਗਰਸ ਦੇ ਸੰਸਦ ਮੈਂਬਰ ਗੌਰਵ ਗੋਗੋਈ ਨੇ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਲੋਕਾਂ ਦੇ ਵੋਟ ਦੇ ਅਧਿਕਾਰ ’ਤੇ ਹਮਲਾ ਹੈ। ਇਸ ਬਿੱਲ ਵਿਚ ਚੋਣ ਕਮਿਸ਼ਨ ਨੂੰ ਬਹੁਤ ਸਾਰੀਆਂ ਸ਼ਕਤੀਆਂ ਦਿੱਤੀਆਂ ਗਈਆਂ ਹਨ। ਸੰਵਿਧਾਨ ਵਿਚ ਚੋਣ ਕਮਿਸ਼ਨ ਨੂੰ ਸਿਰਫ਼ ਚੋਣਾਂ ਕਰਵਾਉਣ ਦਾ ਪ੍ਰਬੰਧ ਕਰਨ ਦੀ ਵਿਵਸਥਾ ਹੈ ਪਰ ਇਸ ਬਿੱਲ ਵਿਚ ਰਾਸ਼ਟਰਪਤੀ ਵਲੋਂ ਚੋਣ ਕਮਿਸ਼ਨ ਤੋਂ ਚੋਣਾਂ ਸੰਬੰਧੀ ਸਲਾਹ ਲੈਣ ਦੀ ਵਿਵਸਥਾ ਹੈ, ਜੋ ਕਿ ਸੰਵਿਧਾਨ ਦੇ ਖਿਲਾਫ਼ ਹੈ। ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਵਲੋਂ ਇਸ ਬਿੱਲ ਨੂੰ ਸਾਂਝੀ ਸੰਸਦੀ ਕਮੇਟੀ ਕੋਲ ਭੇਜਣ ਦੀ ਮੰਗ ਵੀ ਕੀਤੀ ਗਈ ਹੈ। ਏਕਨਾਥ ਸ਼ਿੰਦੇ ਦੀ ਸ਼ਿਵ ਸੈਨਾ ਨੇ ਬਿੱਲ ਦਾ ਸਮਰਥਨ ਕੀਤਾ।