JALANDHAR WEATHER

ਪੁਲਿਸ ਵਲੋਂ ਪੀੜਤ ਪਰਿਵਾਰ ਦਾ ਮਸਲਾ ਨਾ ਹੱਲ ਕਰਨ 'ਤੇ ਥਾਣੇ ਅੰਦਰ ਲਾਇਆ ਧਰਨਾ

ਗੁਰੂਹਰਸਹਾਏ (ਫਿਰੋਜ਼ਪੁਰ), 17 ਦਸੰਬਰ (ਕਪਿਲ ਕੰਧਾਰੀ)-ਅੱਜ ਥਾਣਾ ਗੁਰੂਹਰਸਹਾਏ ਵਿਖੇ ਪਿੰਡ ਸੋਹਨਗੜ੍ਹ ਦੇ ਰਹਿਣ ਵਾਲੇ ਕੁਝ ਵਿਅਕਤੀਆਂ ਦਾ ਗੁਰੂਹਰਸਹਾਏ ਪੁਲਿਸ ਵਲੋਂ ਉਨ੍ਹਾਂ ਦਾ ਮਸਲਾ ਹੱਲ ਨਾ ਕਰਨ ਦੇ ਰੋਸ ਵਜੋਂ ਧਰਨਾ ਲਾਇਆ ਗਿਆ। ਜਾਣਕਾਰੀ ਅਨੁਸਾਰ ਪਿੰਡ ਸੋਹਨਗੜ੍ਹ ਰੱਤੇਵਾਲਾ ਵਿਖੇ ਬੀਤੇ ਦਿਨੀਂ ਦੋ ਧਿਰਾਂ ਵਿਚਾਲੇ ਆਪਸੀ ਝਗੜਾ ਹੋਇਆ ਸੀ,  ਜਿਸ ਦੇ ਚਲਦਿਆਂ ਗੁਰੂਹਰਸਹਾਏ ਪੁਲਿਸ ਵਲੋਂ ਦੂਜੀ ਧਿਰ ਦੇ ਕੁਝ ਵਿਅਕਤੀਆਂ ਉਤੇ ਮਾਮਲਾ ਵੀ ਦਰਜ ਕੀਤਾ ਗਿਆ ਸੀ ਪਰ ਉਸ ਧਿਰ ਦੇ ਕੁਝ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਬਾਕੀ ਮੁਲਜ਼ਮ ਅਜੇ ਤੱਕ ਫਰਾਰ ਦੱਸੇ ਜਾ ਰਹੇ ਹਨ ਅਤੇ ਪੀੜਤ ਪਰਿਵਾਰ ਵਲੋਂ ਵਾਰ-ਵਾਰ ਪੁਲਿਸ ਨੂੰ ਉਨ੍ਹਾਂ ਵਿਅਕਤੀਆਂ ਨੂੰ ਫੜਨ ਅਤੇ ਜ਼ੁਲਮ ਵਿਚ ਵਾਧਾ ਕਰਨ ਲਈ ਕਿਹਾ ਜਾਂਦਾ ਰਿਹਾ ਪਰ ਪੁਲਿਸ ਵਲੋਂ ਉਨ੍ਹਾਂ ਦੇ ਮਸਲੇ ਦਾ ਹੱਲ ਨਹੀਂ ਕੀਤਾ ਗਿਆ, ਜਿਸ ਦੇ ਰੋਸ ਵਜੋਂ ਅੱਜ ਉਨ੍ਹਾਂ ਧਰਨਾ ਦਿੱਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ