ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨੀ ਚਾਹੀਦੀ - ਸਾਂਸਦ ਗੁਰਜੀਤ ਸਿੰਘ ਔਜਲਾ
ਨਵੀਂ ਦਿੱਲੀ, 17 ਦਸੰਬਰ-ਕਿਸਾਨਾਂ ਦੇ ਵਿਰੋਧ 'ਤੇ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕਿਸਾਨ ਚਾਹੁੰਦੇ ਹਨ ਕਿ ਪ੍ਰਧਾਨ ਮੰਤਰੀ ਮੋਦੀ ਨੇ ਤਿੰਨ ਕਾਲੇ ਕਾਨੂੰਨ ਵਾਪਸ ਲੈ ਕੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਲਾਗੂ ਕੀਤਾ ਜਾਵੇ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਮੈਂ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕਰਦਾ ਹਾਂ।