JALANDHAR WEATHER

ਕਿਸਾਨਾਂ ਨੇ ਗੁਰੂਹਰਸਹਾਏ 'ਚ ਵੀ ਰੇਲਾਂ ਰੋਕਣ ਲਈ ਕੀਤਾ ਰੇਲਵੇ ਟਰੈਕ ਜਾਮ

ਗੁਰੂਹਰਸਹਾਏ (ਫਿਰੋਜ਼ਪੁਰ), 18 ਦਸੰਬਰ (ਕਪਿਲ ਕੰਧਾਰੀ)-ਸੰਯੁਕਤ ਕਿਸਾਨ ਮੋਰਚੇ ਗੈਰ-ਰਾਜਨੀਤਿਕ ਦੇ ਸੱਦੇ ਉਤੇ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਮਨਜੀਤ ਧਨੇਰ ਗਰੁੱਪ ਵਲੋਂ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਜ਼ਿਲ੍ਹਾ ਪ੍ਰਧਾਨ ਜੰਗੀਰ ਸਿੰਘ ਖਹਿਰਾ ਦੀ ਅਗਵਾਈ ਹੇਠ ਗੁਰੂਹਰਸਹਾਏ ਰੇਲਵੇ ਸਟੇਸ਼ਨ ਉਤੇ ਰੇਲ ਟਰੈਕ ਉਤੇ ਰੇਲ ਆਵਾਜਾਈ ਰੋਕਣ ਲਈ ਧਰਨਾ ਦਿੱਤਾ ਗਿਆ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਦਿੱਲੀ ਮੋਰਚਾ ਖਤਮ ਕਰਨ ਸਮੇਂ ਕਿਸਾਨਾਂ ਦੀਆਂ ਮੰਗਾਂ ਸਬੰਧੀ ਵਾਅਦੇ ਕੀਤੇ ਸਨ ਪਰ ਹਾਲੇ ਤੱਕ ਸਰਕਾਰ ਵਲੋਂ ਮੰਗਾਂ ਨੂੰ ਨਹੀਂ ਮੰਨਿਆ ਗਿਆ, ਜਿਸ ਦੇ ਰੋਸ ਵਜੋਂ ਅੱਜ ਉਨ੍ਹਾਂ ਵਲੋਂ ਰੇਲਾਂ ਰੋਕੀਆਂ ਗਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ