ਸਰਦ ਰੁੱਤ ਇਜਲਾਸ ਦਾ ਅੱਜ ਹੈ 19ਵਾਂ ਦਿਨ
ਨਵੀਂ ਦਿੱਲੀ, 19 ਦਸੰਬਰ- ਅੱਜ ਸੰਸਦ ਦੇ ਸਰਦ ਰੁੱਤ ਇਜਲਾਸ ਦਾ 19ਵਾਂ ਦਿਨ ਹੈ। ਅੰਬੇਡਕਰ ’ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ’ਤੇ ਸਦਨ ’ਚ ਅੱਜ ਵੀ ਹੰਗਾਮਾ ਹੋ ਸਕਦਾ ਹੈ। ਇਸ ਨੂੰ ਲੈ ਕੇ ਕੱਲ੍ਹ ਵੀ ਲੋਕ ਸਭਾ ਅਤੇ ਰਾਜ ਸਭਾ ਵਿਚ ਹੰਗਾਮਾ ਹੋਇਆ, ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਮੁਅੱਤਲ ਕਰ ਦਿੱਤੀ ਗਈ ਸੀ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸਦਨ ਵਿਚ ਜੈ ਭੀਮ ਅਤੇ ਮੁਆਫ਼ੀ ਮੰਗੋ ਦੇ ਨਾਅਰੇ ਲਾਏ। ਕਾਂਗਰਸ ਅਤੇ ਹੋਰ ਵਿਰੋਧੀ ਸੰਸਦ ਮੈਂਬਰਾਂ ਨੇ ਦੋਸ਼ ਲਾਇਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਾਬਾ ਸਾਹਿਬ ਦਾ ਅਪਮਾਨ ਕੀਤਾ ਹੈ।