ਖ਼ੇਤੀ ਮੰਤਰੀ ਗੁਰਮੀਤ ਸਿੰਘ ਅੱਜ ਕਰਨਗੇ ਕਿਸਾਨਾਂ ਨਾਲ ਮੀਟਿੰਗ
ਚੰਡੀਗੜ੍ਹ, 19 ਦਸੰਬਰ- ਪੰਜਾਬ ਦੇ ਕਿਸਾਨ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਇਸ ਦੇ ਨਾਲ ਹੀ ਅੱਜ ਕੇਂਦਰ ਸਰਕਾਰ ਵਲੋਂ ਜਾਰੀ ਕੀਤੀ ਗਈ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਲੈ ਕੇ ਸਰਕਾਰ ਕਿਸਾਨਾਂ ਅਤੇ ਹੋਰ ਖੇਤੀ ਮਾਹਿਰਾਂ ਨਾਲ ਮੀਟਿੰਗ ਕਰੇਗੀ। ਇਹ ਮੀਟਿੰਗ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਹੋਵੇਗੀ। ਇਸ ਮੁਲਾਕਾਤ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰ ਕਾਨੂੰਨੀ ਮਾਹਿਰਾਂ ਤੋਂ ਰਾਏ ਲੈ ਰਹੀ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਕੇਂਦਰ ਸਰਕਾਰ ਤੋਂ ਜਵਾਬ ਦਾਖ਼ਲ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਹਾਲਾਂਕਿ ਕੇਂਦਰ ਸਰਕਾਰ ਨੇ 25 ਨਵੰਬਰ ਨੂੰ ਡਰਾਫਟ ਜਾਰੀ ਕਰ ਦਿੱਤਾ ਸੀ। ਨਾਲ ਹੀ ਇਕ ਹਫ਼ਤੇ ਦੇ ਅੰਦਰ-ਅੰਦਰ ਸੁਝਾਅ ਵੀ ਮੰਗੇ ਸਨ।