ਕਿਸਾਨੀ ਅੰਦੋਲਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ ’ਚ ਮੁੜ ਹੋਵੇਗੀ ਸੁਣਵਾਈ
ਨਵੀਂ ਦਿੱਲੀ, 19 ਦਸੰਬਰ- ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ’ਚ ਅੱਜ ਮੁੜ ਸੁਣਵਾਈ ਹੋਵੇਗੀ। ਕੱਲ੍ਹ (18 ਦਸੰਬਰ) ਦੀ ਸੁਣਵਾਈ ਵਿਚ ਸੁਪਰੀਮ ਕੋਰਟ ਨੇ ਕਿਸਾਨਾਂ ਨੂੰ ਸਿੱਧੇ ਉਨ੍ਹਾਂ ਕੋਲ ਆ ਕੇ ਆਪਣੇ ਵਿਚਾਰ ਪੇਸ਼ ਕਰਨ ਲਈ ਕਿਹਾ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ 24 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਦਾ ਖਿਆਲ ਰੱਖਣ ਲਈ ਕਿਹਾ ਗਿਆ ਸੀ। ਅੱਜ ਹੋਣ ਵਾਲੀ ਸੁਣਵਾਈ ਵਿਚ ਸੁਪਰੀਮ ਕੋਰਟ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਵੱਡਾ ਫੈਸਲਾ ਦੇ ਸਕਦੀ ਹੈ।