JALANDHAR WEATHER

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋ ਰਹੀ ਹੰਗਾਮੀ ਇਕੱਤਰਤਾ ’ਤੇ ਲੱਗੀਆਂ ਸਿੱਖ ਜਗਤ ਦੀਆਂ ਨਜ਼ਰਾਂ

ਅੰਮ੍ਰਿਤਸਰ, 19 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਅੱਜ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਸਾਹਿਬ ਵਿਖੇ ਸਵੇਰੇ 11 ਵਜੇ ਦੇ ਕਰੀਬ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਵਲੋਂ 72 ਘੰਟਿਆਂ ਦੇ ਨੋਟਿਸ ’ਤੇ ਸੱਦੀ ਗਈ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਵਲੋਂ ਕੋਈ ਅਹਿਮ ਤੇ ਵੱਡਾ ਫੈਸਲਾ ਲਏ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇੱਥੇ ਇਹ ਵੀ ਜ਼ਿਕਰ ਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਇਸੇ ਮਹੀਨੇ ਹੀ ਦੋ ਵਾਰ ਹੰਗਾਮੀ ਇਕੱਤਰਤਾ ਬੁਲਾਉਣੀ ਪਈ ਹੈ। ਅੱਜ ਦੀ ਹੰਗਾਮੀ ਇਕੱਤਰਤਾ ’ਤੇ ਸਿੱਖ ਜਗਤ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ