ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਲਈ ਮੁਲਤਵੀ
ਨਵੀਂ ਦਿੱਲੀ, 19 ਦਸੰਬਰ- ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ’ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ’ਤੇ ਸੰਸਦ ਦੇ ਦੋਵਾਂ ਸਦਨਾਂ ’ਚ ਭਾਰੀ ਹੰਗਾਮਾ ਹੋਇਆ। ਜਦੋਂ ਕਾਂਗਰਸ ਨੇ ਸ਼ਾਹ ਦੇ ਅਸਤੀਫੇ ਦੀ ਮੰਗ ਕੀਤੀ ਤਾਂ ਭਾਜਪਾ ਨੇ ਜਵਾਬੀ ਹਮਲਾ ਕਰਦਿਆਂ ਵਿਰੋਧੀ ਧਿਰ ’ਤੇ ਝੂਠ ਦੀ ਰਾਜਨੀਤੀ ਕਰਨ ਦਾ ਦੋਸ਼ ਲਾਇਆ। ਹੰਗਾਮੇ ਨੂੰ ਦੇਖਦੇ ਹੋਏ ਸਪੀਕਰ ਨੇ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤਕੱ ਲਈ ਮੁਲਤਵੀ ਕਰ ਦਿੱਤੀ।