ਸੰਸਦ ਵਿਚ ਧੱਕਾ ਮੁੱਕੀ, ਭਾਜਪਾ ਸੰਸਦ ਮੈਂਬਰ ਜ਼ਖ਼ਮੀ

ਨਵੀਂ ਦਿੱਲੀ, 19 ਦਸੰਬਰ- ਸੰਸਦ ਵਿਚ ਹੋਏ ਹੰਗਾਮੇ ਦੌਰਾਨ ਭਾਜਪਾ ਸਾਂਸਦ ਪ੍ਰਤਾਪ ਸਾਰੰਗੀ ਦੇ ਜ਼ਖਮੀ ਹੋਣ ਦੀ ਖਬਰ ਹੈ। ਦਰਅਸਲ, ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਨੂੰ ਲੈ ਕੇ ਕਾਂਗਰਸ ਨੇ ਸੰਸਦ ਭਵਨ ਕੰਪਲੈਕਸ ’ਚ ਰੋਸ ਮਾਰਚ ਕੱਢਿਆ ਗਿਆ। ਇਸ ਦੇ ਜਵਾਬ ’ਚ ਭਾਜਪਾ ਨੇ ਕਾਂਗਰਸ ’ਤੇ ਝੂਠ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਉਂਦੇ ਹੋਏ ਵਿਰੋਧ ਜਤਾਇਆ। ਇਸ ਦੌਰਾਨ ਦੋਵੇਂ ਪਾਰਟੀਆਂ ਦੇ ਸੰਸਦ ਮੈਂਬਰ ਆਹਮੋ-ਸਾਹਮਣੇ ਹੋ ਗਏ। ਦੋਵਾਂ ਵਿਚਕਾਰ ਤਕਰਾਰ ਵੀ ਹੋ ਗਈ। ਪੁੱਛਣ ’ਤੇ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਇਕ ਸੰਸਦ ਮੈਂਬਰ ਨੂੰ ਧੱਕਾ ਦਿੱਤਾ, ਜੋ ਉਨ੍ਹਾਂ ’ਤੇ ਡਿੱਗ ਪਿਆ। ਇਸ ਤੋਂ ਬਾਅਦ ਮੈਂ ਹੇਠਾਂ ਡਿੱਗ ਪਿਆ ਤੇ ਮੈਂ ਜ਼ਖ਼ਮੀ ਹੋ ਗਿਆ।