ਨਹਿਰੂ-ਗਾਂਧੀ ਪਰਿਵਾਰ ਨੇ ਹਮੇਸ਼ਾ ਕੀਤਾ ਬਾਬਾ ਸਾਹਿਬ ਦਾ ਨਿਰਾਦਰ- ਅਨੁਰਾਗ ਠਾਕੁਰ
ਨਵੀਂ ਦਿੱਲੀ, 19 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਕਿਹਾ ਕਿ ਨਹਿਰੂ-ਗਾਂਧੀ ਪਰਿਵਾਰ ਨੇ ਹਮੇਸ਼ਾ ਅੰਬੇਡਕਰ ਦਾ ਨਿਰਾਦਰ ਕੀਤਾ ਹੈ। ਨਹਿਰੂ ਨੇ ਆਪ ਅੰਬੇਡਕਰ ਦੇ ਖਿਲਾਫ਼ ਸਾਜਿਸ਼ ਰਚੀ ਤਾਂ ਉਹ ਚੋਣਾਂ ਹਾਰ ਜਾਣ ਅਤੇ ਰਾਜਨੀਤੀ ਛੱਡਣ ਲਈ ਮਜਬੂਰ ਹੋ ਜਾਣ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਤਿੰਨ ਪੀੜ੍ਹੀਆਂ ਨੇ ਬਾਬਾ ਸਾਹਿਬ ਨੂੰ ਭਾਰਤ ਰਤਨ ਨਹੀਂ ਦਿੱਤਾ। ਜਿਹੜਾ ਗਾਂਧੀ ਪਰਿਵਾਰ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਦਾ ਸੀ, ਅੱਜ ਜਦੋਂ ਸੰਸਦ ਸੈਸ਼ਨ ਵਿਚ ਦੇਸ਼ ਦੇ ਸਾਹਮਣੇ ਉਨ੍ਹਾਂ ਦੀ ਪੋਲ ਖੁੱਲ੍ਹ ਗਈ ਹੈ ਤਾਂ ਉਹ ਬਾਬਾ ਸਾਹਿਬ ਦੀ ਤਸਵੀਰ ਲੈ ਕੇ ਘੁੰਮਣ ਨੂੰ ਮਜਬੂਰ ਹਨ।