ਰਾਹੁਲ ਗਾਂਧੀ ਨੇ ਕੀਤੀ ਲੋਕ ਸਭਾ ਸੰਸਦ ਮੈਂਬਰਾਂ ਦੀ ਬੈਠਕ
ਨਵੀਂ ਦਿੱਲੀ, 19 ਦਸੰਬਰ- ਸੰਸਦ ਭਵਨ ’ਚ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਮੌਜੂਦਗੀ ’ਚ ਲੋਕ ਸਭਾ ਸੰਸਦ ਮੈਂਬਰਾਂ ਦੀ ਬੈਠਕ ਹੋਈ। ਸੋਸ਼ਲ ਮੀਡੀਆ ਐਕਸ ’ਤੇ ਕਾਂਗਰਸ ਨੇ ਇਕ ਪੋਸਟ ਇਹ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਪਹਿਲਾਂ ਅੱਜ, ਰਾਹੁਲ ਗਾਂਧੀ ਦੀ ਅਗਵਾਈ ਵਿਚ ਇੰਡੀਆ ਬਲਾਕ ਦੇ ਸੰਸਦ ਮੈਂਬਰਾਂ ਨੇ ਸੰਸਦ ਵਿਚ ਪ੍ਰਦਰਸ਼ਨ ਕੀਤਾ ਅਤੇ ਬਾਬਾ ਸਾਹਿਬ ਅੰਬੇਡਕਰ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕੀਤੀ।