ਪੰਜਾਬ ’ਚ ਵਿਗੜੀ ਅਮਨ ਕਾਨੂੰਨ ਦੀ ਸਥਿਤੀ- ਤਰੁਣ ਚੁੱਘ
ਅੰਮ੍ਰਿਤਸਰ, 19 ਦਸੰਬਰ (ਹਰਮਿੰਦਰ ਸਿੰਘ)- ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀਆਂ ਇਕ ਕਰੋੜ ਔਰਤਾਂ ਨਾਲ ਵਾਅਦਾ ਖਿਲਾਫ਼ੀ ਕੀਤੀ ਹੈ। ਪੰਜਾਬ ਦੀਆਂ ਔਰਤਾਂ ਨਾਲ ਭਗਵੰਤ ਮਾਨ ਵਲੋਂ ਪ੍ਰਤੀ ਮਹੀਨਾ ਹਜ਼ਾਰ ਰੁਪਏ ਦੇਣ ਦਾ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਮੰਦੀ ਹਾਲਤ ਹੈ ਅਤੇ ਨਿੱਤ ਹੱਤਿਆਵਾਂ, ਲੁੱਟਾਂ- ਖੋਹਾਂ ਵਾਪਰ ਰਹੀਆਂ ਹਨ ਪਰ ਪੰਜਾਬ ਸਰਕਾਰ ਇਸ ’ਤੇ ਕਾਬੂ ਪਾਉਣ ’ਚ ਅਸਫ਼ਲ ਰਹੀ ਹੈ।