JALANDHAR WEATHER

ਨਗਰ ਨਿਗਮ ਉਮੀਦਵਾਰਾਂ ਦੇ ਹੱਕ ਵਿਚ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਦਾ ਵਿਸ਼ਾਲ ਰੋਡ ਸ਼ੋਅ

ਲੁਧਿਆਣਾ, 19 ਦਸੰਬਰ (ਜਗਮੀਤ ਸਿੰਘ, ਰੂਪੇਸ਼)- ਨਗਰ ਨਿਗਮ ਲੁਧਿਆਣਾ ਦੀਆਂ 21 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਨੂੰ ਲੈ ਕੇ ਚੋਣ ਪ੍ਰਚਾਰ ਦੇ ਆਖਰੀ ਦਿਨ ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਵਲੋਂ ਆਰਤੀ ਚੌਕ ਤੋਂ ਇਕ ਵਿਸ਼ਾਲ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਰੋਡ ਸ਼ੋਅ ਦੌਰਾਨ ਲੁਧਿਆਣਾ ਦੇ ਵੋਟਰਾਂ ਨੂੰ ਝਾੜੂ ਦਾ ਬਟਨ ਦੱਬ ਕੇ ਆਪ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਆਪ ਵਲੋਂ ਦਿੱਤੀਆਂ 5 ਗਾਰੰਟੀਆਂ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ