ਬਾਬਾ ਸਾਹਿਬ ਦੇਸ਼ ਦੀ ਹਨ ਆਤਮਾ- ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ, 19 ਦਸੰਬਰ- ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਾਬਾ ਸਾਹਿਬ ਅੰਬੇਡਕਰ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ’ਤੇ ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਨੇਤਾ ਨਿਤੀਸ਼ ਕੁਮਾਰ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਸਿਰਫ਼ ਇਕ ਨੇਤਾ ਹੀ ਨਹੀਂ, ਸਗੋਂ ਸਾਡੇ ਦੇਸ਼ ਦੀ ਆਤਮਾ ਹਨ। ਭਾਜਪਾ ਦੇ ਇਸ ਬਿਆਨ ਤੋਂ ਬਾਅਦ, ਲੋਕ ਤੁਹਾਡੇ ਤੋਂ ਵੀ ਇਸ ਮੁੱਦੇ ’ਤੇ ਡੂੰਘਾਈ ਨਾਲ ਵਿਚਾਰ ਕਰਨ ਦੀ ਉਮੀਦ ਕਰਦੇ ਹਨ।