ਨਿਗਮ ਚੋਣਾਂ: ਗੁਰਜੀਤ ਸਿੰਘ ਔਜਲਾ ਵਲੋਂ ਕਾਂਗਰਸੀ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ
ਛੇਹਰਟਾ, (ਅੰਮ੍ਰਿਤਸਰ), 19 ਦਸੰਬਰ (ਪੱਤਰ ਪ੍ਰੇਰਕ)- ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ ਨੰਬਰ 82 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਜੇ ਕੁਮਾਰ ਪੱਪੂ ਦੇ ਹੱਕ ਵਿਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਵਾਰਡ ਦੇ ਵੱਖ ਵੱਖ ਇਲਾਕਿਆਂ ਵਿਚ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਹੱਕ ਵਿਚ ਹਵਾ ਚੱਲ ਰਹੀ ਹੈ ਤੇ ਅੰਮ੍ਰਿਤਸਰ ਵਿਚ ਕਾਂਗਰਸ ਪਾਰਟੀ ਦਾ ਮੇਅਰ ਬਣੇਗਾ ਤੇ ਵਾਰਡ ਵਾਸੀਆਂ ਦੇ ਸਹਿਯੋਗ ਸਦਕਾ ਵਾਰਡ ਨੰਬਰ 82 ਤੋਂ ਅਜੇ ਕੁਮਾਰ ਪੱਪੂ ਵੱਡੀ ਲੀਡ ਦੇ ਨਾਲ ਜਿੱਤ ਪ੍ਰਾਪਤ ਕਰਨਗੇ।