ਬੰਦ ਪਈ ਪੁਲਿਸ ਚੌਕੀ ’ਤੇ ਗ੍ਰਨੇਡ ਹਮਲਾ
ਬਟਾਲਾ, (ਗੁਰਦਾਸਪੁਰ), 19 ਦਸੰਬਰ- ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਦੀ ਪੁਲਿਸ ਚੌਕੀ ਬਖਸ਼ੀਵਾਲ ‘ਚ ਗ੍ਰਨੇਡ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਇਹ ਧਮਾਕਾ ਬੰਦ ਪਈ ਪੁਲਿਸ ਚੌਕੀ ਵਿਚ ਹੋਇਆ ਹੈ, ਜਿਸ ਦੀ ਜ਼ਿੰਮੇਵਾਰੀ ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਸੋਸ਼ਲ ਮੀਡੀਆ ‘ਤੇ ਕਥਿਤ ਪੋਸਟ ਕਰਕੇ ਲਈ ਹੈ।