ਰਾਜ ਸਭਾ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
ਨਵੀਂ ਦਿੱਲੀ, 19 ਦਸੰਬਰ- ਰਾਜ ਸਭਾ ਵਿਚ ਬੋਲਦਿਆਂ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਜੋ ਕੀਤਾ ਹੈ, ਮੈਂ ਉਸ ਦੀ ਨਿੰਦਾ ਕਰਨ ਵਾਲਾ ਮਤਾ ਪੇਸ਼ ਕਰਨਾ ਚਾਹੁੰਦਾ ਹਾਂ। ਇਸ ਤੋਂ ਬਾਅਦ ਵਿਰੋਧੀਆਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ।