ਖਾਲੜਾ ਮੰਡੀ 'ਚ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਕੀਤਾ ਗੰਭੀਰ ਜ਼ਖਮੀ
ਖਾਲੜਾ (ਤਰਨਤਾਰਨ), 19 ਦਸੰਬਰ (ਜੱਜਪਾਲ ਸਿੰਘ ਜੱਜ)-ਖਾਲੜਾ ਮੰਡੀ ਵਿਖੇ ਬਾਅਦ ਦੁਪਹਿਰ ਤਿੰਨ ਨੌਜਵਾਨਾਂ ਵਲੋਂ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰ ਦੇਣ ਦੀ ਖਬਰ ਹੈ। ਜ਼ਖਮੀ ਹੋਏ ਨੌਜਵਾਨ ਦੀ ਪਛਾਣ ਹਰੀਸ਼ ਕੁਮਾਰ ਪੁੱਤਰ ਸਤਿੰਦਰ ਕੁਮਾਰ ਵਾਸੀ ਖਾਲੜਾ ਮੰਡੀ ਵਜੋਂ ਹੋਈ ਹੈ। ਮੌਕੇ ਉਤੇ ਪਹੁੰਚੇ ਐਸ. ਐਚ. ਓ. ਖਾਲੜਾ ਬਲਬੀਰ ਸਿੰਘ ਕਾਹਲੋਂ ਨੇ ਦੱਸਿਆ ਕਿ ਗੋਲੀ ਚੱਲਣ ਦੀ ਘਟਨਾ ਨੂੰ ਲੈ ਕੇ ਗਲੀ ਦੇ ਸਾਰੇ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ ਤਾਂ ਜੋ ਦੋਸ਼ੀਆਂ ਦੀ ਪਛਾਣ ਹੋ ਸਕੇ।