ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵਲੋਂ 'ਆਪ' ਉਮੀਦਵਾਰ ਸੁਰਜੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ
ਛੇਹਰਟਾ (ਅੰਮ੍ਰਿਤਸਰ), 19 ਦਸੰਬਰ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਅੰਮ੍ਰਿਤਸਰ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵਲੋਂ ਅੱਜ ਵਾਰਡ ਨੰਬਰ 71 ਤੋਂ ਆਮ ਆਦਮੀ ਪਾਰਟੀ ਵਲੋਂ ਚੋਣ ਲੜ ਰਹੇ ਉਮੀਦਵਾਰ ਸੁਰਜੀਤ ਕੌਰ ਸੰਧੂ ਧਰਮ ਪਤਨੀ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਸੰਧੂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ ਤੇ ਕਿਹਾ ਕਿ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਡੀ ਜਿੱਤ ਦਰਜ ਕਰਕੇ ਇਤਿਹਾਸ ਸਿਰਜਣ ਜਾ ਰਹੀ ਹੈ। ਵਿਧਾਇਕ ਡਾਕਟਰ ਸੰਧੂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਕਈ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਸ ਸਦਕਾ ਲੋਕ ਖੁਸ਼ ਹਨ ਤੇ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਜਿਤਾਉਣਗੇ। ਉਮੀਦਵਾਰ ਸੁਰਜੀਤ ਕੌਰ ਸੰਧੂ ਤੇ ਉਨ੍ਹਾਂ ਦੇ ਪਤੀ ਸ਼ਮਸ਼ੇਰ ਸਿੰਘ ਸੰਧੂ ਨੇ ਕਿਹਾ ਕਿ ਉਹ ਵਾਰਡ ਦੇ ਸੇਵਕ ਹਨ ਅਤੇ ਇਥੋਂ ਦੇ ਨਿਵਾਸੀ ਉਨ੍ਹਾਂ ਦਾ ਪਰਿਵਾਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਵਾਰਡ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਉਹ ਉਨ੍ਹਾਂ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਸਫਲ ਬਣਾਉਣ।