JALANDHAR WEATHER

ਬਹੁਜਨ ਸਮਾਜ ਪਾਰਟੀ ਵਲੋਂ 24 ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਅੰਦੋਲਨ ਦਾ ਐਲਾਨ- ਕਰੀਮਪੁਰੀ

ਸੜੋਆ, (ਨਵਾਂਸ਼ਹਿਰ), 20 ਦਸੰਬਰ (ਹਰਮੇਲ ਸਹੂੰਗੜਾ)- ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਅਤੇ ਸਾਬਕਾ ਵਿਧਾਇਕ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਫੋਨ ’ਤੇ ਗੱਲਬਾਤ ਕਰਦਿਆਂ ਦੱਸਿਆ ਕਿ ਦੇਸ਼ ਗ੍ਰਹਿ ਮੰਤਰੀ ਵਲੋਂ ਰਾਜ ਸਭਾ ’ਚ ਭਾਰਤੀ ਸੰਵਿਧਾਨ ਦੇ ਨਿਰਮਤਾ ਦੇ ਖਿਲਾਫ਼ ਕੀਤੀ ਅਪਮਾਨਜਨਕ ਟਿੱਪਣੀ ਦੇ ਖ਼ਿਲਾਫ 24 ਦਸੰਬਰ ਨੂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਅੰਦੋਲਨ ਕਰਨ ਦਾ ਐਲਾਨ ਕੀਤਾ ਹੈ। ਕਰੀਮਪੁਰੀ ਨੇ ਕਿਹਾ ਕਿ ਭਾਜਪਾ ਸੱਤਾ ਦੇ ਨਸ਼ੇ ’ਚ ਸੰਵਿਧਾਨ ਦੇ ਨਿਰਮਤਾ ਨੂੰ ਭੁੱਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੂਰੇ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਦੇ ਰੋਸ ਵਜੋਂ ਬਸਪਾ ਵਲੋਂ ਜ਼ਿਲ੍ਹਾ ਮੁੱਖ ਦਫ਼ਤਰਾਂ ’ਤੇ ਰੋਸ਼ ਮਾਰਚ ਕਰਕੇ ਦੇਸ਼ ਦੇ ਰਾਸ਼ਟਰਪਤੀ ਨੂੰ ਜ਼ਿਲ੍ਹੇ ਦੇ ਡੀ. ਸੀ. ਰਾਹੀ ਮੈਮੋਰੰਡ ਭੇਜੇ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ