JALANDHAR WEATHER

ਸਮੁੱਚੇ ਚੋਣ ਅਮਲ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ

ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ, ਪੋਲਿੰਗ ਸਟੇਸ਼ਨਾਂ 'ਤੇ ਹੀ ਹੋਵੇਗੀ ਵੋਟਾਂ ਦੀ ਗਿਣਤੀ
ਸੰਗਰੂਰ, 20 ਦਸੰਬਰ (ਧੀਰਜ ਪਸ਼ੋਰੀਆ) - ਵਧੀਕ ਜਿ਼ਲ੍ਹਾ ਚੋਣਕਾਰ ਅਫ਼ਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ 21 ਦਸੰਬਰ ਨੂੰ ਜਿ਼ਲ੍ਹਾ ਸੰਗਰੂਰ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਤੇ ਉਪ ਚੋਣ ਲਈ ਪ੍ਰਸ਼ਾਸਨਿਕ ਤੇ ਪੁਲਿਸ ਦੇ ਪੱਧਰ 'ਤੇ ਸਾਰੇ ਪ੍ਰਬੰਧ ਮੁਕੰਮਲ ਹੋਣ ਮਗਰੋਂ ਅੱਜ ਸਮੂਹ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਰਵਾਨਾ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਕੁੱਲ 107 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ। ਸਮੁੱਚੇ ਚੋਣ ਅਮਲ ਨੂੰ ਆਜ਼ਾਦਾਨਾ, ਸੁਰੱਖਿਅਤ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਾਉਣ ਲਈ 1001 ਕਰਮਚਾਰੀ (ਸਮੇਤ ਰਿਜ਼ਰਵ ਸਟਾਫ਼) ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਚੋਣਾਂ ਦੌਰਾਨ 114817 ਵੋਟਰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੋਂ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ 12 ਵਾਰਡਾਂ ਵਿਚ ਪਹਿਲਾਂ ਹੀ ਸਰਬਸੰਮਤੀ ਨਾਲ ਚੋਣ ਹੋ ਚੁੱਕੀ ਹੈ ਜਿਸ ਵਿਚ ਨਗਰ ਕੌਂਸਲ ਧੂਰੀ, ਨਗਰ ਪੰਚਾਇਤ ਦਿੜ੍ਹਬਾ ਅਤੇ ਨਗਰ ਪੰਚਾਇਤ ਖਨੌਰੀ ਦਾ 1-1 ਵਾਰਡ ਅਤੇ ਚੀਮਾ ਨਗਰ ਪੰਚਾਇਤ ਦੇ ਕੁਲ 9 ਵਾਰਡ ਸ਼ਾਮਿਲ ਹਨ। ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪਾਉਣ ਦੀ ਪ੍ਰਕਿਰਿਆ ਜਾਰੀ ਰਹੇਗੀ। ਇਸ ਉਪਰੰਤ ਸੰਬੰਧਿਤ ਪੋਲਿੰਗ ਸਟੇਸ਼ਨਾਂ ਉਪਰ ਹੀ ਇਨ੍ਹਾਂ ਵੋਟਾਂ ਦੀ ਗਿਣਤੀ ਕਰਵਾਈ ਜਾਵੇਗੀ। ਸਮੁੱਚੇ ਚੋਣ ਅਮਲ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ